by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਭਗੋੜਾ ਕਰਾਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਪੰਜਾਬ ਪੁਲਿਸ ਉਸ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਹੈ ।ਦੱਸਿਆ ਜਾ ਰਿਹਾ ਪਿਛਲੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਬੀਤੀ ਦਿਨੀਂ ਪੁਲਿਸ ਨੇ ਕਾਰਵਾਈ ਕਰਦੇ ਅੰਮ੍ਰਿਤਪਾਲ ਸਿੰਘ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਚੱਲ ਰਹੀ ਹੈ । ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ।