ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਮੂਸੇਵਾਲਾ ਕਤਲ ਮਾਮਲੇ 'ਚ ਅੰਤਰਰਾਸ਼ਟਰੀ ਹਥਿਆਰ ਮਾਫੀਆ ਧਰਮਨਜੋਤ ਸਿੰਘ ਨੂੰ ਅਮਰੀਕਾ 'ਚ ਗ੍ਰਿਫ਼ਤਾਰ ਕੀਤਾ ਗਿਆ । ਉੱਥੇ ਹੀ ਗੈਂਗਸਟਰ ਧਰਮਨਜੋਤ ਨੂੰ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਦਾ ਕਾਫੀ ਕਰੀਬੀ ਦੱਸਿਆ ਜਾ ਰਿਹਾ । ਧਰਮਨਜੋਤ ਬੰਬੀਹਾ ਗੈਂਗ ਤੇ ਲਾਰੈਂਸ ਗੈਂਗ ਨੂੰ ਹਥਿਆਰ ਸਪਲਾਈ ਕਰਦਾ ਸੀ।
ਉਸ 'ਤੇ ਦੋਸ਼ ਹਨ ਕਿ ਉਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵਰਤੇ ਹਥਿਆਰ ਗੋਲਡੀ ਬਰਾੜ ਤੱਕ ਪਹੁੰਚੇ ਸਨ। ਸੂਤਰਾਂ ਅਨੁਸਾਰ ਭਾਰਤੀ ਜਾਂਚ ਏਜੰਸੀਆਂ ਵਲੋਂ ਜਲਦ ਹੀ ਅਮਰੀਕਾ ਦੇ ਫੈਡਰਲ ਬਿਊਰੋ ਨਾਲ ਸੰਪਰਕ ਕਰਕੇ ਗੈਂਗਸਟਰ ਧਰਮਨਜੋਤ ਨੂੰ ਭਾਰਤ ਲਿਆਂਦਾ ਜਾਵੇਗਾ । ਗੈਂਗਸਟਰ ਧਰਮਨਜੋਤ ਸਿੰਘ ਪੰਜਾਬ ਦੇ ਅੰਮ੍ਰਿਤਸਰ ਨਾਲ ਸਬੰਧਿਤ ਹੈ। ਧਰਮਨਜੋਤ ਸਿੰਘ ਕਾਫੀ ਸਮੇ ਤੋਂ ਅਮਰੀਕਾ 'ਚ ਲੁਕਿਆ ਹੋਇਆ ਸੀ । ਕਿਹਾ ਜਾ ਰਿਹਾ ਕਿ ਅਮਰੀਕਾ ਬੈਠ ਕੇ ਧਰਮਨਜੋਤ ਲਾਰੈਂਸ ਤੇ ਬੰਬੀਹਾ ਗੈਂਗ ਨੂੰ ਹਥਿਆਰ ਮੁਹਈਆ ਕਰਵਾਉਂਦਾ ਹੈ ।