by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੀ ਜਵਾਹਨ ਲਾਲ ਨਹਿਰੂ ਯੂਨੀਵਰਸਿਟੀ ਇਕ ਵਾਰ ਫਿਰ ਵਿਵਾਦਾਂ 'ਚ ਹੈ। ਦੱਸਿਆ ਜਾ ਰਿਹਾ ਕਿ JNU ਕੈਂਪਸ ਵਿੱਚ ਸਥਿਤ ਕਈ ਇਮਾਰਤਾਂ 'ਤੇ ਬ੍ਰਾਹਮਣ ਵਿਰੋਧੀ ਨਾਅਰੇ ਲਿਖੇ ਮਿਲੇ ਹਨ। ਇਸ ਘਟਨਾ ਤੋਂ ਬਾਅਦ JNU ਪ੍ਰਸ਼ਾਸਨ ਵਲੋਂ ਜਾਂਚ ਦੇ ਹੁਕਮ ਦਿੱਤੇ ਗਏ । JNU ਦੇ ਵਾਈਸ ਚਾਂਸਲਰ ਨੇ ਸਕੂਲ ਆਫ ਇੰਟਰਨੈਸ਼ਨਲ ਸਟੱਡੀਜ਼ 'ਚ ਕੁਝ ਸ਼ਰਾਰਤੀ ਅਨਸਰਾਂ ਕੰਧਾਂ 'ਤੇ ਲਿਖੇ ਨਾਅਰਿਆਂ ਨੂੰ ਲੈ ਕੇ ਨੋਟਿਸ ਲਿਆ ਹੈ ਤੇ ਪੂਰੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ JNU ਦੇ ਸਕੂਲ ਆਫ ਇੰਟਰਨੈਸ਼ਨਲ ਸਟੱਡੀਜ਼ ਦੀਆਂ ਕੰਧਾਂ 'ਤੇ ਬ੍ਰਾਹਮਣ ਵਿਰੋਧੀ ਨਾਅਰੇ ਲਿਖੇ ਗਏ ਹਨ। ਜਿਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਕੂਲ ਆਫ ਇੰਟਰਨੈਸ਼ਨਲ ਸਟੱਡੀਜ਼ -2 ਦੀ ਇਮਾਰਤ ਨੂੰ ਬ੍ਰਾਹਮਣ ਭਾਈਚਾਰੇ ਖਿਲਾਫ ਨਾਅਰੇ ਲਿਖ ਕੇ ਭੰਨਤੋੜ ਦਿੱਤੀ ਗਈ ਹੈ ।