by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਤੋਂ ਬਾਅਦ ਹੁਣ ਜੰਮੂ ਕਸ਼ਮੀਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਬਾਡੀਗਾਰਡਜ਼ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ 2 ਬਾਡੀਗਾਰਡਜ਼ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਜੰਮੂ- ਕਸ਼ਮੀਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਬਾਡੀਗਾਰਡਜ਼ ਨੂੰ ਜਾਰੀ ਹਥਿਆਰਾਂ ਦੇ ਲਾਇਸੈਂਸ ਨੂੰ ਰੱਦ ਕਰ ਦਿੱਤਾ ਗਿਆ ਹੈ । ਦੱਸ ਦਈਏ ਕਿ ਬੀਤੀ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਡਲਰ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਅਜਨਾਲਾ ਵਿਖੇ ਹੋਈ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਦੀ ਪਛਾਣ ਕੀਤੀ ਗਈ ਸੀ ,ਜੋ ਉਸ ਨਾਲ ਹਥਿਆਰ ਲੈ ਕੇ ਰਹਿੰਦੇ ਹਨ । ਫਿਲਹਾਲ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।