ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਜੀਲੈਂਸ ਅਧਿਕਾਰੀਆਂ ਵਲੋਂ ਜ਼ੀਰਾ ਵਿਖੇ ਤਾਇਨਾਤ ASI ਗੁਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ASI ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ । ਵਿਜੀਲੈਂਸ ਅਧਿਕਾਰੀਆਂ ਅਨੁਸਾਰ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ 'ਚ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਦੋਸ਼ੀ ASI ਨੇ ਸਾਲ 2021 ਦਰਜ਼ ਹੋਏ ਲੜਾਈ ਦੇ ਮਾਮਲੇ ਵਿੱਚ ਉਸ ਦੀ ਤੇ ਉਸ ਦੇ ਪਰਿਵਾਰਿਕ ਮੈਬਰਾਂ ਦੀ ਮਦਦ ਕਰਨ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਰ ਲਈ ਸੀ। ਸ਼ਿਕਾਇਤਕਰਤਾ ਅਨੁਸਾਰ ASI ਨੇ ਉਸ ਦੇ ਭਰਾ ਰਾਜੀਵ ਕੁਮਾਰ ਦੀ ਇਸ ਮਾਮਲੇ ਵਿੱਚ ਜ਼ਮਾਨਤ ਕਰਵਾਉਣ ਲਈ 5 ਹਜ਼ਾਰ ਰੁਪਏ ਰਿਸ਼ਵਤ ਲਈ ਸੀ ਤੇ ਹੁਣ ਉਹ 10 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਹੁਣ ਤੱਕ ASI ਨੇ ਉਨ੍ਹਾਂ ਕੋਲੋਂ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਲਈ ਹੈ। ਫਿਲਹਾਲ ਵਿਜੀਲੈਂਸ ਨੇ ਮਾਮਲਾ ਦਰਜ਼ ਕਰਕੇ ASI ਨੂੰ ਗ੍ਰਿਫ਼ਤਾਰ ਕਰ ਲਿਆ ਹੈ ।
by jaskamal