by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਰਿਸ਼ਤਿਆਂ ਨੂੰ ਤਾਰ -ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ , ਜਿੱਥੇ ਭਰਜਾਈ ਨੇ ਆਪਣੇ ਜੇਠ 'ਤੇ ਬਲਾਤਕਾਰ ਦੇ ਦੋਸ਼ ਲਗਾਏ ਹਨ। ਮਹਿਲਾ ਨੇ ਇਸ ਮਾਮਲੇ 'ਚ ਆਪਣੇ ਪਤੀ ਦੀ ਸਹਿਮਤੀ ਹੋਣ ਦੇ ਵੀ ਦੋਸ਼ ਲਗਾਏ ਹਨ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੀੜਤਾ ਨੇ ਕਿਹਾ ਕਿ ਦੋਸ਼ੀ ਜੇਠ ਉਸ ਦੇ ਕਮਰੇ 'ਚ ਆਇਆ ਤੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ ।ਇਸ ਘਟਨਾ ਬਾਰੇ ਜਦੋ ਉਸ ਨੇ ਆਪਣੀ ਸੱਸ ਨੂੰ ਦੱਸਿਆ ਤਾਂ ਉਸ ਦੇ ਪਤੀ ਨੇ ਕਿਹਾ ਜੇ ਇਸ ਘਰ 'ਚ ਰਹਿਣਾ ਹੈ ਤਾਂ ਦੋਵਾਂ ਭਰਾਵਾਂ ਨਾਲ ਰਹਿਣਾ ਪਵੇਗਾ। ਇਸ ਤੋਂ ਬਾਅਦ ਉਸ ਦੇ ਜੇਠ ਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ । ਮਹਿਲਾ ਨੇ ਕਿਹਾ ਕਿ ਜਦੋ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਤੇ ਮਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਕੁੱਟਮਾਰ ਕੀਤੀ ਗਈ ।ਫਿਲਹਾਲ ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।