ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਮੇਸ਼ ਪਾਲ ਅਗਵਾ ਮਾਮਲੇ ਨੂੰ ਲੈ ਕੇ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਦੱਸ ਦਈਏ ਕਿ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਵਲੋਂ ਸਾਲ 2005 'ਚ ਵਿਧਾਇਕ ਰਾਜੂ ਪਾਲ ਕਤਲ ਮਾਮਲੇ ਦੇ ਗਵਾਹ ਉਮੇਸ਼ ਨੂੰ ਅਗਵਾ ਕਰਨ ਦੇ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਅਤੀਕ ਤੇ ਅਸ਼ਰਫ਼ ਨੂੰ ਪੇਸ਼ੀ ਲਈ ਅਦਾਲਤ ਲਿਆਉਣ ਸਮੇ ਜੇਲ੍ਹ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਅਦਾਲਤ ਨੇ ਬਾਕੀ 7 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਅਦਾਲਤ ਨੇ ਦੋਸ਼ੀਆਂ ਨੂੰ 1-1 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨੇ ਦੇ ਪੈਸੇ ਰਾਜੂ ਪਾਲ ਦੇ ਪਰਿਵਾਰਿਕ ਮੈਬਰਾਂ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ । ਉਮੇਸ਼ ਪਾਲ ਦੀ ਪਤਨੀ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਮੇਸ਼ ਦੀ ਪਤਨੀ ਜਯਾ ਨੇ ਕਿਹਾ ਕਿ ਅਤੀਕ ਨੂੰ ਫਾਂਸੀ ਤੋਂ ਘੱਟ ਸਜ਼ਾ ਨਹੀਂ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸਾਲ 2005 'ਚ ਅਤੀਕ ਅਹਿਮਦ ਨੇ ਬਸਮਾਸ਼ਾ ਨਾਲ ਮਿਲ ਕੇ ਉਮੇਸ਼ ਪਾਲ ਨੂੰ ਅਗਵਾ ਕਰਵਾ ਕੇ ਉਸ ਦਾ ਕਤਲ ਕਰ ਦਿੱਤਾ ਸੀ।