ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਮੇਸ਼ ਪਾਲ ਕਤਲਕਾਂਡ ਦੇ ਮੁੱਖ ਦੋਸ਼ੀ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਭਾਰੀ ਸੁਰੱਖਿਆ ਵਿਚਾਲੇ ਪੁਲਿਸ ਟੀਮ ਦੋਵਾਂ ਨੂੰ ਮੈਡੀਕਲ ਟੈਸਟ ਲਈ ਸਿਵਲ ਹਸਪਤਾਲ ਲੈ ਕੇ ਆਈ ਸੀ। ਇਸ ਦੌਰਾਨ 3 ਹਮਲਾਵਰਾਂ ਨੇ ਉਨ੍ਹਾਂ ਦੇ ਗੋਲੀਆਂ ਮਾਰ ਦਿੱਤੀਆਂ। ਜਿਸ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਤੀਕ ਤੇ ਅਸ਼ਰਫ਼ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਸੰਨੀ ਲਵਲੇਸ਼ ਤੇ ਅਰੁਣ ਦੇ ਰੂਪ 'ਚ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇ ਦੋਸ਼ੀ ਜਦੋ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ।ਇਸ ਦੌਰਾਨ ਹਮਲਾਵਰਾਂ ਨੇ ਅਤੀਕ ਤੇ ਅਸ਼ਰਫ਼ ਦੇ ਮੱਥੇ 'ਤੇ ਗੋਲੀਆਂ ਮਾਰ ਦਿੱਤੀਆਂ । ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਅਧਿਕਾਰੀ ਨੇ ਵੀ ਗੋਲੀ ਲੱਗੀ ਹੈ ।ਜਿਸ ਦੀ ਪਛਾਣ ਮਾਨ ਸਿੰਘ ਦੇ ਰੂਪ 'ਚ ਹੋਈ ਹੈ, ਉਸ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਨਾਲ ਮੁੱਠਭੇੜ ਦੌਰਾਨ ਅਤੀਕ ਦੇ ਪੁੱਤ ਅਸਦ ਦਾ ਐਨਕਾਊਂਟਰ ਹੋ ਗਿਆ ਸੀ ।