by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤੇਜਿੰਦਰ ਬੱਗਾ ਨੂੰ ਗ੍ਰਿਫਤਾਰ ਕਰ ਕੇ ਲਿਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ ਸੀ ਅਤੇ ਬਾਅਦ ਵਿੱਚ ਬੱਗਾ ਨੂੰ ਦਿੱਲੀ ਪੁਲਿਸ ਵਾਪਸ ਦਿੱਲੀ ਲੈ ਗਈ ਸੀ। ਇਸ ਪਿਛੋਂ ਦਿੱਲੀ ਅਦਾਲਤ ਨੇ ਬੱਗਾ ਨੂੰ ਦੇਰ ਰਾਤ ਰਾਹਤ ਦੇ ਦਿੱਤੀ ਸੀ। ਹੁਣ ਹਾਈਕੋਰਟ 'ਚ ਬੱਗਾ ਮਾਮਲੇ ਦੀ ਸੁਣਵਾਈ ਹੋਈ ਸੀ। ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।