ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬੀਤੀ ਦਿਨੀਂ ਟੀਵੀ ਚੈਨਲ 'ਤੇ ਚੱਲੀ ਇੰਟਰਵਿਊ ਨੂੰ ਲੈ ਕੇ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਨੇ ਸਖਤ ਜਾਂਚ ਦੇ ਹੁਕਮ ਜਾਰੀ ਕੀਤੇ ਹਨ ।ਮੁੱਖ ਸਕੱਤਰ ਵਿਜੈ ਕੁਮਾਰ ਨੇ DGP ਪੰਜਾਬ ਨੂੰ ਜਾਂਚ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ। ਦੱਸ ਦਈਏ ਕਿ ਬਿਸ਼ਨੋਈ ਦੀ ਟੀਵੀ ਇੰਟਰਵਿਊ ਚੱਲਣ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਸੁਪਰੀਡੈਂਟ ਨੇ ਕਿਹਾ ਉਕਤ ਇੰਟਰਵਿਊ ਬਠਿੰਡਾ ਜੇਲ੍ਹ ਦੀ ਨਹੀ ਹੈ ਕਿਉਕਿ ਜੇਲ੍ਹ ਵਿੱਚ ਜੈਮਰ ਲੱਗੇ ਹੋਏ ਹੈ , ਜਿੱਥੇ ਫੋਨ ਦੇ ਨੈੱਟਵਰਕ ਆਉਣ ਦੀ ਕੋਈ ਸੰਭਾਵਨਾ ਨਹੀ ਹੈ ।
ਹੁਣ DGP ਪੰਜਾਬ ਵਲੋਂ ਜਾਂਚ ਕਰਕੇ ਪਤਾ ਕੀਤਾ ਜਾਵੇਗਾ ਕਿ ਕਿਸ ਜੇਲ੍ਹ 'ਚ ਇੰਟਰਵਿਊ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀ ਵਲੋਂ ਮਾਨ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਬੀਤੀ ਦਿਨੀਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਮਾਨ ਸਰਕਾਰ ਨੇ ਆਪਣੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਇਹ ਗੈਂਗਸਟਰ ਲਾਰੈਂਸ ਨੂੰ ਇੰਟਰਵਿਊ ਕਰਨ ਦੀ ਸਹੂਲਤ ਦਿੱਤੀ ਹੈ। ਇਸ ਲਈ ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਹੁਣ ਕੋਈ ਅਧਿਕਾਰ ਨਹੀ ਹੈ।