by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟੈਂਡਰ ਘਪਲੇ ਮਾਮਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹਾਈਕੋਰਟ ਵਲੋਂ ਭੂਸ਼ਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ । ਇਸ ਤੋਂ ਪਹਿਲਾਂ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਹਾਈਕੋਰਟ ਨੇ ਪਹਿਲਾਂ 17 ਫਰਵਰੀ ਤੇ ਫਿਰ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ ।ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ।