ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੀ ਤਿਹਾੜ ਜੇਲ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੈਂਗਵਾਰ ਦੌਰਾਨ ਗੈਂਗਸਟਰ ਪ੍ਰਿੰਸ ਤਿਵਤਿਯਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਿੰਸ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਇਹ ਗੈਂਗਵਾਰ ਤਿਹਾੜ ਜੇਲ੍ਹ ਦੀ ਬੈਰਕ ਨੰਬਰ 3 'ਚ ਹੋਈ ਹੈ। ਇਸ ਗੈਂਗਵਾਰ ਦੌਰਾਨ 5 ਗੈਂਗਸਟਰ ਗੰਭੀਰ ਜਖ਼ਮੀ ਹੋ ਗਏ, ਜਦਕਿ ਪ੍ਰਿੰਸ ਤਿਵਤਿਯਾ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਵਲੋਂ ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜੇਲ੍ਹ ਪ੍ਰਸ਼ਾਸਨ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੋਸ਼ੀਆਂ ਨੇ ਪ੍ਰਿੰਸ ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ ।ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਵਲੋਂ ਗੈਂਗਵਾਰ ਦੇ ਕਾਰਨਾਂ ਤੇ ਵਾਰਦਾਤ ਸਮੇ ਦੋਸ਼ੀਆਂ ਕੋਲ ਹਥਿਆਰ ਕਿਥੋਂ ਆਏ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਤਿਹਾੜ ਜੇਲ੍ਹ 'ਚ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕਿਆ ਹਨ। ਪਹਿਲਾਂ ਵੀ ਇੱਥੇ ਗੈਂਗਵਾਰ ਵਿੱਚ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਜਖ਼ਮੀ ਹੋ ਗਏ ਸਨ ।
by jaskamal