by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇੱਕ ਹੋਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਾਜਪੁਰਾ 'ਚ ਇੱਕ ਸਖਸ਼ ਨੰਗੇ ਸਿਰ 'ਤੇ ਪੈਰਾਂ 'ਚ ਬੂਟ ਪਾ ਕੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਆ ਗਿਆ। ਜਿਸ ਨੂੰ ਸੇਵਾਦਾਰਾਂ ਨੇ ਫੜ ਕੇ ਬਾਹਰ ਲਿਆਂਦਾ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ। ਦੱਸਿਆ ਜਾ ਰਿਹਾ ਸੇਵਾਦਾਰਾਂ ਵਲੋਂ ਉਕਤ ਵਿਅਕਤੀ ਨਾਲ ਕਾਫੀ ਕੁੱਟਮਾਰ ਕੀਤੀ ਗਈ ।
ਜਿਸ ਤੋਂ ਬਾਅਦ ਸੇਵਾਦਾਰਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਥਾਣੇ ਦਿੱਤੀ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੀ ਪਟਿਆਲਾ ਦੇ ਦੁੱਖ ਨਿਵਾਰਨ ਸਾਹਿਬ ਗੁਰੂਦੁਆਰੇ 'ਚ ਇੱਕ ਔਰਤ ਸਰੋਵਰ ਕੋਲ ਨਸ਼ਾ ਕਰ ਰਹੀ ਸੀ । ਜਿਸ ਨੂੰ ਗੁਰੂਦੁਆਰਾ ਸਾਹਿਬ ਦੇ ਨਿਰਮਲਜੀਤ ਨਾਮ ਦੇ ਸੇਵਾਦਾਰ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ।