by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿਲਟਰੀ ਗਰਾਉਂਡ 'ਚੋ ਬੰਬ ਵਰਗੀ ਚੀਜ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਕਿ ਇਥੋਂ ਮਿਜ਼ਾਈਲ ਵਰਗੀ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ । ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵਲੋਂ ਸਾਰੇ ਇਲਾਕੇ ਨੂੰ ਸੀਲ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਜਿੱਥੇ ਬੰਬ ਮਿਲਿਆ ਹੈ, ਉਸ ਦੇ ਨਾਲ ਹੀ ਰਿਹਾਇਸ਼ੀ ਇਲਾਕਾ ਹੈ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।