ਪੰਜਾਬ ਦੇ ਮੌਸਮ ਨੂੰ ਲੈ ਆਈ ਵੱਡੀ ਖਬਰ ! ਪਵੇਗਾ ਮੀਂਹ ?

by vikramsehajpal

ਅੰਮ੍ਰਿਤਸਰ (ਸਾਹਿਬ) - ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿਚ ਅੱਜ ਸ਼ਾਮ ਮੌਸਮ ਬਦਲੇਗਾ ਅਤੇ ਅਗਲੇ 5 ਦਿਨ ਮੀਂਹ ਪੈਣ ਸੰਭਾਵਨਾ ਹੈ।

ਦੱਸ ਦਈਏ ਕਿ ਵੀਰਵਾਰ ਨੂੰ ਵੀ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਪੂਰੇ ਐੱਨਸੀਆਰ ‘ਚ ਨਮੀ ਤੋਂ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ।