ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਜ਼ਿਮਨੀ ਚੋਣ ਵਾਲੇ ਦਿਨ ਪਿੰਡ ਰੂਪੇਵਾਲ ਵਿਖੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ 'ਚ ਪੁਲਿਸ ਨੇ ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਸ਼ੇਰੋਵਾਲੀਆਂ ਸਮੇਤ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਦੱਸਿਆ ਜਾ ਰਿਹਾ ਇਹ ਮਾਮਲਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਦੇ ਡਰਾਈਵਰ ਦੇ ਬਿਆਨਾਂ ਆਧਾਰ ਦਰਜ਼ ਕੀਤਾ ਗਿਆ ਹੈ । ਦੱਸਣਯੋਗ ਹੈ ਕਿ 10 ਮਈ ਨੂੰ ਵਿਧਾਇਕ ਦਲਬੀਰ ਬਾਲਾ ਬਕਾਲਾ ਤੋਂ ਜਲੰਧਰ , ਨਕੋਦਰ ਤੇ ਸੁਲਤਾਨਪੁਰ ਲੋਧੀ ਜਾ ਰਹੇ ਸਨ।
ਇਸ ਦੌਰਾਨ ਮਲਸੀਆਂ ਵਿਖੇ ਜਾਮ ਲੱਗਾ ਹੋਣ ਕਾਰਨ ਉਨ੍ਹਾਂ ਨੇ ਗੱਡੀ ਪਿੰਡਾਂ ਵੱਲ ਪਾ ਲਈ। ਜਦੋ ਉਹ ਪਿੰਡ ਰੂਪੇਵਾਲ ਵਲੋਂ ਜਾ ਰਹੇ ਸੀ ਤਾਂ ਉਸ ਨੇ ਕਾਂਗਰਸੀ ਵਿਧਿਆਕ ਹਰਦੇਵ ਸਿੰਘ ਸ਼ੇਰੋਵਾਲੀਆਂ ਨੇ ਗੱਡੀਆਂ ਤੇ ਟਰੈਕਟਰ ਅੱਗੇ ਲੈ ਕੇ ਵਿਧਾਇਕ ਦਲਬੀਰ ਸਿੰਘ ਦੀ ਗੱਡੀ ਨੂੰ ਰੋਕ ਲਿਆ ।ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਨੇ ਉਨ੍ਹਾਂ ਦੀ ਗੱਡੀ ਦੀ ਚਾਬੀ ਵੀ ਖਿੱਚ ਲਈ ਤੇ ਜਦੋ ਪੁਲਿਸ ਅਧਿਕਾਰੀਆਂ ਨੇ ਕਾਂਗਰਸੀ ਵਿਧਾਇਕ ਨੂੰ ਰੋਕਿਆ ਤਾਂ ਉਹ ਡਿਊਟੀ ਕਰ ਰਹੇ ਅਧਿਕਾਰੀਆਂ ਨਾਲ ਲੜ੍ਹਨ ਲੱਗ ਪਏ ।