ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਰੀਆ ਸਮਾਜ ਤੇ ਪਿਛਲੇ 9 ਦਿਨਾਂ ਤੋਂ ਕਬਜ਼ੇ ਨੂੰ ਲੈ ਕੇ ਵਿਵਾਦ ਵਿੱਚ ਸੀਨੀਅਰ ਭਾਜਪਾ ਆਗੂ ਪ੍ਰਵੀਨ ਬਾਂਸਲ ਤੇ ਉਨ੍ਹਾਂ ਦੇ ਪੁੱਤ ਸਮੇਤ 9 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਾਕੀ ਦੋਸ਼ੀਆਂ ਦੀ ਪਛਾਣ ਬੀਰਾ ,ਨਰੇਸ਼, ਕੈਲਾਸ਼ ,ਰਾਜ ਕੁਮਾਰ ,ਜਸਪਾਲ ਦੇ ਰੂਪ 'ਚ ਹੋਈ ਹੈ ਤੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ਼ ਕੀਤਾ ਗਿਆ ।
ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਦੇ ਪਿਤਾ ਪਿਛਲੇ ਕਈ ਸਾਲਾਂ ਤੋਂ ਇਸ ਮੰਦਰ ਦੇ ਪੁਜਾਰੀ ਸਨ ,ਜਿਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਸ ਤੋਂ ਬਾਅਦ ਉਸ ਦੇ 3 ਪੁੱਤ ਤੇ 2 ਧੀਆਂ ਇਸ ਮੰਦਰ ਦੀ ਪਹਿਲੀ ਮੰਜ਼ਿਲ 'ਤੇ ਰਹਿ ਰਹੇ ਸਨ ।ਬੀਤੀ ਦਿਨੀਂਭਾਜਪਾ ਆਗੂ ਬਾਂਸਲ ਤੇ ਉਸ ਦੇ ਸਾਥੀ ਉੱਥੇ ਆ ਗਏ ਤੇ ਹਵਨ ਭੰਗ ਕਰ ਦਿੱਤਾ ।ਫਿਰ ਉਨ੍ਹਾਂ ਨੇ ਘਰ ਵਿੱਚ ਆਏ ਰਿਸ਼ਤੇਦਾਰਾਂ ਤੇ ਮਹਿਲਾਵਾਂ ਨਾਲ ਕੁੱਟਮਾਰ ਕੀਤੀ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।