by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਵਲੋਂ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ। ਪੁਲਿਸ ਅਧਿਕਾਰੀ ਨੇ ਕਿਹਾ ਧਮਕੀ ਦੇਣ ਵਾਲਾ ਵਿਅਕਤੀ ਮੁੰਡਕਾ ਦਾ ਰਹਿਣ ਵਾਲਾ ਹੈ, ਉਸ ਦੀ ਪਛਾਣ ਜੈ ਪ੍ਰਕਾਸ਼ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਦੀ ਮਾਨਸਿਕ ਹਾਲਤ ਠੀਕ ਨਹੀ ਹੈ। ਦੋਸ਼ੀ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੇ ਪੁਲਿਸ ਨੂੰ ਫੋਨ ਕੀਤਾ ਤੇ ਦਿੱਲੀ ਦੇ CM ਕੇਜਰੀਵਾਲ ਨੂੰ ਧਮਕੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ । ਫਿਲਹਾਲ ਪੁਲਿਸ ਵਲੋਂ ਦੋਸ਼ੀ ਨੂੰ ਹਾਲੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ ।