by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਕਾਂਗਰਸ ਨੂੰ ਫਿਰ ਇਕ ਵੱਡਾ ਝੱਟਕਾ ਮਿਲਿਆ ਹੈ। ਦੱਸ ਦਈਏ ਕਿ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਮਨ ਨਾਲ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ । ਗੁਲਾਮ ਨਬੀ ਨੇ ਆਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਹੈ। ਉਨ੍ਹਾਂ ਨੇ ਅਸਫ਼ੀਤਾ ਪੱਤਰ 'ਚ ਦੱਸਿਆ ਕਿ 'ਭਾਰਤ ਜੋੜੋ ਯਾਤਰਾਂ ਸ਼ੁਰੂ ਕਰਨ ਤੋਂ ਪਹਿਲਾਂ ਲੀਡਰਸ਼ਿਪ ਨੂੰ ਕਾਂਗਰਸ ਜੋੜੋ ਯਾਤਰਾਂ' ਸ਼ੁਰੂ ਕਰਨੀ ਚਾਹੀਦੀ ਹੈ। ਫਿਲਹਾਲ ਇਸ ਮਾਮਲੇ 'ਤੇ ਸੋਨੀਆ ਗਾਂਧੀ ਦਾ ਕੋਈ ਜਵਾਬ ਨਹੀਂ ਆਇਆ ਹੈ।