ਨਿਊਜ਼ ਡੈਸਕ (ਰਿੰਪੀ ਸ਼ਰਮਾ): ਚੀਨ ਤੇ ਅਮਰੀਕਾ ਸਮੇਤ ਹੋਰ ਵੀ ਦੇਸ਼ਾ 'ਚ ਕੋਰੋਨਾ ਦੇ ਮਾਮਲਿਆਂ 'ਚ ਫਿਰ ਵਾਧਾ ਹੋਣ ਕਾਰਨ ਲੋਕਾਂ ਨੂੰ ਸਾਵਧਾਨ ਕਰਨ ਦੇ ਹੁਕਮ ਦਿੱਤੇ ਗਏ ਹਨ। ਸਿਹਤ ਸਕੱਤਰ ਰਾਜੇਸ਼ ਨੇ ਕਿਹਾ ਕਿ ਸਾਰੇ ਸੂਬਿਆਂ ਨੂੰ ਜੀਨੋਮ ਸਿਕਵੈਸਿੰਗ 'ਤੇ ਜ਼ੋਰ ਦੇਣਾ ਹੋਵੇਗਾ । ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਕਾਫੀ ਲੋਕਾਂ ਦੀ ਮੌਤ ਹੋ ਗਈ ਹੈ । ਕੋਰੋਨਾ ਵਾਇਰਸ ਮੁੜ ਤੋਂ ਦੁਨੀਆਂ 'ਚ ਫੈਲ ਰਿਹਾ । ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਮੀਟਿੰਗ ਬੁਲਾਈ ਹੈ।
ਸਿਹਤ ਸਕੱਤਰ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਅਟ ਦੀ ਪਛਾਣ ਕਰਨ ਲਈ ਜੀਨੋਮ ਸਿਕਵੈਸਿੰਗ ਦੀ ਜ਼ਰੂਰਤ ਹੈ । ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਕੇਂਦਰ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲਾਂ ਵੀ ਕੋਰੋਨਾ ਕਾਰਨ ਕਈ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ। ਸਰਕਾਰ ਵਲੋਂ ਕੋਰੋਨਾ ਨੂੰ ਰੋਕਣ ਲਈ ਕਈ ਅਹਿਮ ਕਦਮ ਵੀ ਚੁੱਕੇ ਗਏ । ਪਿਛਲੇ ਸਾਲ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਵਿਦੇਸ਼ੀ ਸਰਕਾਰ ਵਲੋਂ ਉਡਾਣਾਂ 'ਤੇ ਰੋਕ ਲੱਗਾ ਦਿੱਤੀ ਗਈ ਸੀ ।