by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਮੇਤ ਦਿੱਲੀ -NCR 'ਚ ਭੂਚਾਲ ਨਾਲ ਇੱਕ ਵਾਰ ਫਿਰ ਧਰਤੀ ਹਿੱਲੀ ਹੈ। ਦੱਸਿਆ ਜਾ ਰਿਹਾ ਕਿ ਉੱਤਰ ਪ੍ਰਦੇਸ਼, ਉੱਤਰਾਖੰਡ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੇਹਰਾਦੂਨ ਤੇ ਅਲਮੋਡਾ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਭੂਚਾਲ ਦੀ 5.3 ਤੱਕ ਤੀਬਰਤਾ ਮਾਪੀ ਗਈ ਹੈ। ਹਾਲਾਂਕਿ ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਚੰਡੀਗੜ੍ਹ ਤੋਂ ਇਲਾਵਾ ਹੋਰ ਹਿੱਸਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਹਨ ।