by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਲਾਤਕਾਰ ਤੇ ਕਤਲ ਕੇਸ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ’ਤੇ ਕਰੀਬ ਇੱਕ ਮਹੀਨੇ ਲਈ ਜੇਲ੍ਹ ਤੋਂ ਬਾਹਰ ਹੋਣਗੇ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਹਰ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਅੱਜ ਉਹ ਭਾਰੀ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ 'ਚ ਰਹੇਗਾ।
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਨੇ 17 ਮਈ 2021 ਨੂੰ ਮਾਂ ਦੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ 21 ਦਿਨਾਂ ਲਈ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਇਸ ਅਰਜ਼ੀ 'ਤੇ ਉਸ ਨੂੰ 12 ਘੰਟਿਆਂ ਦੀ ਪੈਰੋਲ ਮਿਲੀ ਸੀ। ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਸੀ।