by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਜਲੰਧਰ ,ਚੰਡੀਗੜ੍ਹ ,ਹਿਮਾਚਲ ,ਹਰਿਆਣਾ ,ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਪੰਜਾਬ 'ਚ 1.34 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਉੱਥੇ ਹੀ ਭੂਚਾਲ ਕਾਰਨ ਕਈ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ । ਭਾਰਤ ਦੇ ਨਾਲ -ਨਾਲ ਚੀਨ ਤੇ ਪਾਕਿਸਤਾਨ ਦੇ ਕਈ ਹਿੱਸਿਆਂ 'ਚ ਵੀ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ ।