by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਸਾਤ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਫਿਰ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਵਲੋਂ ਮੌਕੇ 'ਤੇ ਜਾ ਕੇ ਜਾਇਜ਼ਾ ਵੀ ਲਿਆ ਜਾ ਰਿਹਾ । ਦੱਸਿਆ ਜਾ ਰਿਹਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ । ਇਸ ਬਾਰੇ ਜਾਣਕਾਰੀ ਖੁਦ ਹਰਜੋਤ ਬੈਂਸ ਵਲੋਂ ਸਾਂਝੀ ਕੀਤੀ ਗਈ । ਸਿੱਖਿਆ ਮੰਤਰੀ ਨੇ ਟਵੀਟ ਕਰ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਮੇਰੇ ਹਲਕਾ ਸ੍ਰੀ ਅੰਦਰਪੁਰ ਸਾਹਿਬ 'ਚ ਹੜ੍ਹ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। ਜਦੋ ਮੈਨੂੰ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈ ਆਪਣੇ ਸਾਰੇ ਕੰਮ ਰੱਦ ਕਰਕੇ ਲੋਕਾਂ ਦੀ ਮਦਦ ਲਈ ਚਲਾ ਗਿਆ। ਇਸ ਦੌਰਾਨ ਹੀ ਮੇਰੇ ਪੈਰ 'ਤੇ ਜ਼ਹਿਰੀਲੇ ਸੱਪ ਨੇ ਡੰਗ ਲਿਆ ।