by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਜੀਲੈਂਸ ਵਲੋਂ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਮੋਹਾਲੀ 'ਚ ਇੱਕ ਇੰਡਸਟ੍ਰੀਅਲ ਪਲਾਟ ਨੂੰ ਟਰਾਂਸਫਰ ਕਰਕੇ ਟੁਕੜਿਆਂ 'ਚ ਵੇਚਣ ਦੇ ਮਾਮਲੇ ਵਿੱਚ ਰੋਪੜ ਜੇਲ੍ਹ 'ਚ ਬੰਦ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਨੂੰ ਪ੍ਰੋਡਕਸ਼ਨਵਾਰੰਟ 'ਤੇ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਦੀ ਮੰਗ ਤੋਂ ਬਾਅਦ ਸੁੰਦਰ ਅਰੋੜਾ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁੰਦਰ ਅਰੋੜਾ ਖ਼ਿਲਾਫ਼ ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਦੱਸ ਦਈਏ ਕਿ ਭ੍ਰਿਸ਼ਟਾਚਾਰ ਮਾਮਲੇ 'ਚ ਵਿਜੀਲੈਂਸ ਦੇ 7 ਅਫਸਰਾਂ ਨੂੰ ਪਹਿਲੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਵਿਜੀਲੈਂਸ ਅਧਿਕਾਰੀ ਐਸ. ਪੀ ਸਿੰਘ ਨੂੰ ਸ਼ਮਸ਼ਾਨਘਾਟ ਤੋਂ ਗ੍ਰਿਫ਼ਤਾਰ ਕੀਤਾ ਗਿਆ।