by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅੱਜ ਰਿਮਾਂਡ ਖ਼ਤਮ ਹੋ ਗਈ ਪਰ ਹੁਣ ਕੋਰਟ ਨੇ ਸਿਸੋਦੀਆ ਦੀ CBI ਰਿਮਾਂਡ ਨੂੰ 6 ਮਾਰਚ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਮਾਮਲੇ ਦੀ ਸੁਣਵਾਈ ਦੌਰਾਨ CBI ਨੇ ਸਿਸੋਦੀਆ ਦੀ 3 ਦਿਨ ਦੀ ਰਿਮਾਂਡ ਦੀ ਮੰਗ ਕੀਤੀ ਸੀ ਪਰ ਕੋਰਟ ਨੇ 2 ਦਿਨ ਦੀ ਰਿਮਾਂਡ ਦਿੱਤੀ ਹੈ। ਸਿਸੋਦੀਆ ਨੇ ਪਟੀਸ਼ਨ 'ਚ ਕਿਹਾ ਕਿ CBI ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨ ਕਰ ਰਹੀ ਹੈ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 10 ਮਾਰਚ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ CBI ਨੇ ਸਿਸੋਦੀਆ ਦੀ 5 ਦਿਨਾਂ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਿਸ਼ੇਸ਼ ਜੱਜ ਐਮ. ਕੇ ਦੇ ਸਾਹਮਣੇ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ CBI ਨੂੰ 2 ਦਿਨ ਦਾ ਰਿਮਾਂਡ ਦੇ ਦਿੱਤਾ । ਸਿਸੋਦੀਆ ਨੂੰ 2021-22 ਲਈ ਆਬਕਾਰੀ ਨੀਤੀ ਬਣਾਉਣ ਤੇ ਲਾਗੂ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ।