by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਜਲੰਧਰ ਜਾਂ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਕਿ ਐਂਬੂਲੈਸ ਚਾਲਕਾਂ ਵਲੋਂ ਫਿਲੌਰ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਤੇ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਐਂਬੂਲੈਸ ਚਾਲਕਾਂ ਨੇ ਕਿਹਾ ਕਿ ਪੂਰੇ ਪੰਜਾਬ ਤੋਂ 108 ਐਂਬੂਲੈਸ ਚਾਲਕ ਇੱਥੇ ਇਕੱਠੇ ਹੋ ਕੇ ਪ੍ਰਦਰਸ਼ਨ ਕਰਨਗੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ 9 ਜਨਵਰੀ ਨੂੰ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ । ਐਂਬੂਲੈਸ ਚਾਲਕਾਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵਲੋਂ ਫਿਲੌਰ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ 'ਤੇ ਜਾਮ ਕੀਤਾ ਜਾਵੇਗਾ ।