by jaskamal
ਪੱਤਰ ਪ੍ਰੇਰਕ : ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ।
ਸੀਐਮ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ''ਵਿਦਿਆਰਥੀਆਂ ਅਤੇ ਮਾਪਿਆਂ ਲਈ ਮਹੱਤਵਪੂਰਨ ਜਾਣਕਾਰੀ। ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਾਖਲੇ ਲਈ ਤੁਸੀਂ ਹੇਠਾਂ ਦਿੱਤੇ ਪੋਰਟਲ 'ਤੇ 15 ਮਾਰਚ ਤੱਕ ਰਜਿਸਟਰ ਕਰ ਸਕਦੇ ਹੋ। ਆਓ ਆਪਾਂ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲਾਓ। ਦਾਖਲੇ ਲਈ ਲਿੰਕ; https://scholofeminence.pseb.ac.in.