ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਵੱਡੀ ਖਬਰ

by nripost

ਸ੍ਰੀ ਮੁਕਤਸਰ ਸਾਹਿਬ (ਰਾਘਵ): ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਲੱਗਣ ਵਾਲੇ ਇਸ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ, ਰਾਜਸੀ ਸ਼ਖ਼ਸੀਅਤਾਂ, ਉੱਚ ਅਧਿਕਾਰੀ, ਨੌਜਵਾਨ ਅਤੇ ਸਮਾਜ ਦੇ ਹਰ ਵਰਗ ਦੇ ਲੋਕ ਨਤਮਸਤਕ ਹੋਣ ਲਈ ਪੁੱਜਦੇ ਹਨ। ਇਸ ਮੌਕੇ ਅਕਸਰ ਹੀ ਟ੍ਰੈਫਿਕ ਅਤੇ ਕਾਨੂੰਨ ਵਿਵਸਥਾ ਦੀ ਸਮੱਸਿਆ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲੀਸ ਵੱਲੋਂ ਟਰੈਫਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਐਸ.ਐਸ.ਪੀ ਤੁਸ਼ਾਰ ਗੁਪਤਾ, ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪਵਿੱਤਰ ਤਿਉਹਾਰ ਮੌਕੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 6 ਅਸਥਾਈ ਬੱਸ ਅੱਡੇ ਤਿਆਰ ਕੀਤੇ ਗਏ ਹਨ।