by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਉਨ੍ਹਾਂ ਨੂੰ ਪਿਛਲੇ ਦਿਨੀਂ ਸਾਹ ਲੈਣ 'ਚ ਦਿੱਕਤ ਆ ਰਹੀ ਸੀ । ਜਿਸ ਕਾਰਨ ਉਨ੍ਹਾਂ ਨੂੰ ਹਸਤਪਾਲ ਵਿਖੇ ਦਾਖ਼ਲ ਕੀਤਾ ਗਿਆ ਸੀ ਤੇ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਰਹੀ ਹੈ। ਜਿਸ ਕਰਕੇ ਉਨ੍ਹਾਂ ਦਾ ਇਲਾਜ਼ ਹੁਣ ICU 'ਚ ਚੱਲ ਰਿਹਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਵੱਧ ਗਈ ਹੈ । ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਦੀ ਤਕਲੀਫ਼ ਤੋਂ ਬਾਅਦ ਮੋਹਾਲੀ ਦੇ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋ 5 - 5 ਮਿੰਟ ਬਾਅਦ ਚੈਕਅੱਪ ਕੀਤਾ ਜਾ ਰਿਹਾ ਹੈ।