by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ CM ਚੰਨੀ ਨੂੰ 13 ਜੂਨ ਨੂੰ ਫਿਰ ਮੁਹਾਲੀ ਦਫਤਰ 'ਚ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਚਰਨਜੀਤ ਸਿੰਘ ਚੰਨੀ ਕੋਲੋਂ ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਜਲੰਧਰ ਚੋਣ ਸਮੇ ਵਿਜੀਲੈਂਸ ਨੇ ਚੰਨੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਿਊਰੋ ਦਾ ਨਿਰਧਾਰਤ ਪ੍ਰੋਫਾਰਮਾ ਭਰ ਕੇ ਦੇਣ 'ਤੇ ਜਾਇਦਾਦ ਨੂੰ ਲੈ ਕੇ ਜਾਣਕਾਰੀ ਦੇਣ ਲਈ ਕਿਹਾ ਸੀ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਚੰਨੀ ਦੇ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੋਲੋਂ ਵਿਜੀਲੈਂਸ ਅਧਿਕਾਰੀਆਂ ਨੇ ਬੈਕ ਖਾਤਿਆਂ ਦੀ ਜਾਣਕਾਰੀ ਵੀ ਮੰਗੀ ਹੈ ।