by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਰ ਰਾਤ ਅਚਾਨਕ ਸਿਹਤ ਖ਼ਰਾਬ ਹੋ ਗਈ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਸਰਪੰਚ ਵਜੋਂ ਕੀਤੀ ਸੀ। 11 ਵਾਰ ਇਹ ਵਿਧਾਇਕ ਰਹਿ ਚੁੱਕੇ ਹਨ । ਪ੍ਰਕਾਸ਼ ਸਿੰਘ ਬਾਦਲ ਕੇਂਦਰੀ ਮੰਤਰੀ ਵੀ ਰਹੇ ਹਨ।ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1957 ਵਿੱਚ ਵਿਧਾਇਕ ਬਣੇ ਤੇ ਸਾਲ 1970 'ਚ ਮੁੱਖ ਮੰਤਰੀ ਬਣੇ ।