ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦਾ ਮੁੱਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਗੁਰਮੀਤ ਸਿੰਘ ਤੇ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਤੇ ਬਸੰਤ ਸਿੰਘ ਵਲੋਂ ਹਾਈ ਕੋਰਟ ਵਿੱਚ ਆਪਣੀ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਅੱਜ ਇਸ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸੁਣਵਾਈ ਨੂੰ 19 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਪਟੀਸ਼ਨ 'ਚ ਤਿੰਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਰੱਖਿਆ ਗਿਆ , ਇਸ ਲਈ ਸਾਨੂੰ ਜਲਦ ਰਿਹਾਅ ਕਰ ਦਿੱਤਾ ਜਾਵੇ ।ਦੱਸਣਯੋਗ ਹੈ ਕਿ 18 ਮਾਰਚ ਨੂੰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਜਿਨ੍ਹਾਂ 'ਚੋ ਕੁਝ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ, ਉੱਥੇ ਹੀ ਪੁਲਿਸ ਨੇ ਅੰਮ੍ਰਿਤਪਾਲ ਨੂੰ 23 ਅਪ੍ਰੈਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਕਾਬੂ ਕੀਤਾ ਸੀ ।
by jaskamal