by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਦੇ ਸਾਬਕਾ SSP ਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਮਾਮਲੇ ਦੀ ਹੁਣ CBI ਜਾਂਚ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਨੂੰ ਚੰਡੀਗੜ੍ਹ 'ਚ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਭੇਜ ਦਿੱਤਾ ਗਿਆ ਸੀ। ਸਾਲ 2009 ਬੈਚ ਦੇ IPS ਅਧਿਕਾਰੀ ਕੁਲਦੀਪ ਸਿੰਘ ਨੇ 2020 ਨੂੰ ਚੰਡੀਗੜ੍ਹ ਦੇ SSP ਦਾ ਚਾਰਜ ਸੰਭਾਲਿਆ ਸੀ । ਪੰਜਾਬ ਦੇ ਰਾਜਪਾਲ ਨੇ ਪੰਜਾਬ ਦੇ CM ਮਾਨ ਨੂੰ ਪੱਤਰ ਜਾਰੀ ਕਰਕੇ ਕੁਲਦੀਪ ਸਿੰਘ ਖ਼ਿਲਾਫ਼ ਦੁਰਵਿਆਹਰ ਦੀ ਸ਼ਿਕਾਇਤ ਕੀਤੀ ਹੈ। ਜਿਸ ਤੋਂ ਬਾਅਦ ਕੁਲਦੀਪ ਸਿੰਘ ਨੂੰ ਚੰਡੀਗੜ੍ਹ ਦੇ SSP ਅਹੁਦੇ ਤੋਂ ਹਟਾਇਆ ਗਿਆ । ਕੁਲਦੀਪ ਸਿੰਘ ਹੁਣ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ 'ਤੇ ਤਾਇਨਾਤ ਹਨ।