by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਪਿੰਡ ਕੋਟਲਾ ਬੋਝਾ 'ਚ ਪੁਲਿਸ ਤੇ ਗੈਂਗਸਟਰਾਂ 'ਵਿੱਚ ਜ਼ਬਰਦਸਤ ਗੋਲੀਬਾਰੀ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਟਲਾ ਪਿੰਡ 'ਚ ਗੈਂਗਸਟਰਾਂ ਨੂੰ ਫੜਨ ਲਈ ਗਈ ਸੀ। ਜਿਸ ਤੋਂ ਬਾਅਦ ਗੈਂਗਸਟਰਾਂ ਵਲੋਂ ਪੁਲਿਸ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਤੋਰ 'ਤੇ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਗੈਂਗਸਟਰ ਕਮਾਦ 'ਚ ਲੁੱਕ ਗਏ ਹਨ, ਜੋ ਕਿ ਪੁਲਿਸ 'ਤੇ ਰੁਕ ਰੁਕ ਕੇ ਗੋਲੀ ਚਲਾ ਰਹੇ ਹਨ। ਫਿਲਹਾਲ ਪੁਲਿਸ ਨੇ ਗੈਂਗਸਟਰਾਂ ਨੂੰ ਆਤਮਸਮਰਪਣ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ ।