by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਪੰਜਾਬ 'ਚ ਲਗਾਤਾਰ ਹੜ੍ਹ ਵਰਗੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਭਰ 'ਚ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕੀਤਾ ਗਿਆ । ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਦਿੱਤੀ ਗਈ ਹੈ। ਹਰਜੋਤ ਬੈਂਸ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਭਾਰੀ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ /ਪ੍ਰਾਈਵੇਟ ਸਕੂਲਾਂ ਦੀਆਂ ਛੁੱਟੀਆਂ ਵਧਾ ਕੇ 16 ਜੁਲਾਈ ਤੱਕ ਕਰ ਦਿੱਤੀਆਂ ਗਈਆਂ ਹਨ । ਯਾਨੀ ਹੁਣ 17 ਜੁਲਾਈ 2023 ਨੂੰ ਸਾਰੇ ਸਕੂਲ ਖੁੱਲ੍ਹਣਗੇ । ਦੱਸਣਯੋਗ ਹੈ ਕਿ ਪੰਜਾਬ 'ਚ ਬਰਸਾਤੀ ਪਾਣੀ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ ।ਇਸ ਕਾਰਨ ਕਈ ਲੋਕ ਘਰੋਂ ਬੇਘਰ ਹੋ ਗਏ ਹਨ ।