ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਭਾਰਤੀ ਹਵਾਈ ਸੈਨਾ ਦੇ ਇਕ ਜਵਾਨ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦੇਵੇਂਦਰ ਸ਼ਰਮਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਭਾਰਤੀ ਫੌਜ ਨਾਲ ਜੁੜੀਆਂ ਕਈ ਜਾਣਕਾਰੀਆਂ ਪਾਕਿਸਤਾਨ ਨੂੰ ਦੇ ਰਿਹਾ ਸੀ
ਇਸ ਲਈ ਉਸ ਨੂੰ ਹਵਾਲੇ ਰਾਹੀਂ ਪੈਸੇ ਮਿਲ ਰਹੇ ਸਨ। ਹਾਲਾਂਕਿ ਦਿੱਲੀ ਪੁਲਿਸ ਨੇ ਗ੍ਰਿਫ਼ਤਾਰੀ ਤੋਂ ਇਲਾਵਾ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਭਾਰਤੀ ਹਵਾਈ ਸੈਨਾ ਦੇ ਜਵਾਨ ਨੂੰ ਹਨੀਟ੍ਰੈਪ ਰਾਹੀਂ ਜਾਲ 'ਚ ਫਸਾਇਆ ਗਿਆ । ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਭਾਰਤੀ ਹਵਾਈ ਸੈਨਾ ਦੇ ਜਵਾਨ ਦੇਵੇਂਦਰ ਸ਼ਰਮਾ ਨੂੰ ਜਾਸੂਸੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ।
ਪੁਲਿਸ ਅਨੁਸਾਰ ਦੇਵੇਂਦਰ ਸ਼ਰਮਾ ਕਾਨਪੁਰ ਦਾ ਰਹਿਣ ਵਾਲਾ ਹੈ। ਉਹ ਇੱਕ ਮਹਿਲਾ ਪ੍ਰੋਫਾਈਲ ਤੋਂ ਫੇਸਬੁੱਕ 'ਤੇ ਦੋਸਤ ਬਣ ਗਿਆ। ਦੇਵੇਂਦਰ ਸ਼ਰਮਾ ਨੂੰ ਫੋਨ ਰਾਹੀਂ ਫਸਾਇਆ ਗਿਆ 'ਤੇ ਫਿਰ ਉਸ ਤੋਂ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੰਬਰ ਤੋਂ ਔਰਤ ਦੇਵੇਂਦਰ ਸ਼ਰਮਾ ਨਾਲ ਗੱਲ ਕਰਦੀ ਸੀ।