by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਇੰਟਰਨੈੱਟ ਦੀ ਸੁਵਿਧਾ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋ ਪੰਜਾਬ ਵਿੱਚ ਮੋਬਾਈਲ ਦੇ ਨੈੱਟ ਬੰਦ ਕੀਤੇ ਗਏ ਹਨ ਹਾਲਾਂਕਿ ਇਸ ਨੂੰ ਲੈ ਕੇ ਕੋਈ ਅਧਿਕਾਰਿਤ ਬਿਆਨ ਜਾਰੀ ਨਹੀ ਹੋਇਆ ਹੈ। ਸਵਾਲ ਖੜ੍ਹੇ ਹੋ ਰਹੇ ਹਨ ਕਿ ਪੰਜਾਬ 'ਚ ਇੰਟਰਨੈੱਟ ਕਿਉ ਬੰਦ ਹੋਇਆ, ਕਿੱਥੇ ਹੈ ਹੁਣ ਅੰਮ੍ਰਿਤਪਾਲ ਸਿੰਘ ? ਕੀ ਹੋਵੇਗੀ ਗ੍ਰਿਫ਼ਤਾਰੀ?
ਦੱਸਿਆ ਜਾ ਰਿਹਾ ਪੰਜਾਬ 'ਚ ਅਮਨ -ਸ਼ਾਤੀ ਵਿਵਸਥਾ ਨੂੰ ਬਣਾਏ ਰੱਖਣ ਲਈ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਘੇਰਿਆ ਗਿਆ । ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ।