by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਹੋਈ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਦੁਨੀਆਂ 'ਚ ਕੋਈ ਵੀ ਸਿੱਖ ਤੇ ਸਿੱਖੀ ਦੇ ਹੱਕ ਵਿੱਚ ਆਵਾਜ਼ ਚੁੱਕਣਗੇ ਤਾਂ ਉਸ ਨਾਲ ਹੋਰ ਕੋਈ ਖੜ੍ਹੇ ਹੋਵੇ ਜਾਂ ਨਾ ਪਰ ਅਕਾਲ ਤਖ਼ਤ ਜ਼ਰੂਰ ਖੜ੍ਹੇਗਾ। ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਨੂੰ ਸਿਰੰਡਰ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਫੇਕ ਨਿਊਜ਼ਾਂ ਤੇ ਸਿੱਖਾਂ ਨੂੰ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦਾ ਮਾਹੌਲ ਸ਼ਾਤ ਹੈ ਪਰ ਇਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਕਿਹਾ ਕਿ ਵਿਸਾਖੀ ਵਾਲੇ ਦਿਨ ਵੱਡੀ ਗਿਣਤੀ ਵਿੱਚ ਇੱਥੇ ਆ ਕੇ ਦਰਸ਼ਨ ਕਰੋ ।