by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੇਅੰਤ ਸਿੰਘ ਮੈਮੋਰੀਅਲ 'ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਦੱਸਿਆ ਜਾ ਰਿਹਾ ਕਿ ਖਾਲਿਸਤਾਨ ਜ਼ਿੰਦਾਬਾਦ ਲਿਖੇ ਜਾਣ ਦੀ ਜਿੰਮੇਵਾਰੀ ਸਿੱਖ ਫ਼ਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਲਈ ਗਈ ਹੈ। ਬੀਤੀ ਦਿਨੀਂ ਪੰਨੂ ਨੇ ਵੀਡੀਓ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਚੇਤਾਵਨੀ ਵੀ ਕੀਤੀ ਸੀ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 42 ਦੀ ਦੱਸੀ ਜਾ ਰਹੀ ਹੈ। ਜਿੱਥੇ ਬੇਅੰਤ ਸਿੰਘ ਮੈਮੋਰੀਅਲ ਦੇ ਬਾਹਰ ਲੱਗੇ ਬੋਰਡ 'ਤੇ ਅਣਪਛਾਤੇ ਲੋਕਾਂ ਵਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿੱਖੇ ਗਏ ਹਨ ।ਇਸ ਘਟਨਾ ਦੀ ਜਿੰਮੇਵਾਰੀ ਲੈਂਦੇ ਹੋਏ ਪੰਨੂ ਨੇ ਇੱਕ ਵੀਡੀਓ ਜਾਰੀ ਕੀਤੀ। ਜਿਸ 'ਚ ਉਸ ਨੇ ਕਿਹਾ ਕਿ 26 ਜਨਵਰੀ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਮੈਮੋਰੀਅਲ 'ਤੇ ਖਾਲਿਸਤਾਨੀ ਨਾਅਰੇ ਛਾਪੇ ਗਏ ਹਨ।