by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਹਰਿਆਣਾ ਤੋਂ ਇਕ ਮਾਮਲਾ ਸਾਮਣੇ ਆ ਰਿਹਾ ਹੈ। ਜਿੱਥੇ ਨਾਜਾਇਜ ਮਾਈਨਿੰਗ ਨੂੰ ਲੈ ਕੇ ਇਕ DSP ਦਾ ਕਤਲ ਕੀਤਾ ਗਿਆ ਹੈ। ਦੱਸ ਦਈਏ ਕਿ ਨੂੰਹ ਵਿਖੇ ਨਾਜਾਇਜ ਮਾਈਨਿੰਗ ਕਰਨ ਵਾਲਿਆਂ ਨੇ DSP ਤੇ ਗੱਡੀ ਚੜਾਅ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ DSP ਸੁਰਿੰਦਰ ਕੁਮਾਰ ਦੇ ਰੂਪ ਵਿੱਚ ਹੋਈ ਹੈ । ਦੱਸਿਆ ਜਾ ਰਿਹਾ ਹੀ ਕਿ DSP ਸੁਰਿੰਦਰ ਕੁਮਾਰ ਤਾਵੜੁ 'ਚ ਤਾਇਨਾਤ ਸੀ। ਉਨ੍ਹਾਂ ਨੂੰ ਭੂ -ਮਾਫੀਆ ਦੀ ਸੂਚਨਾ ਮਿਲੀ ਸੀ। ਮੌਕੇ ਤੇ ਜਦੋ ਉਹ ਪਹੁੰਚੇ ਤਾਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਗੱਡੀ ਨਾਲ ਟੱਕਰ ਮਾਰ ਦਿੱਤੀ।