by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਸਾਲ ਪੰਜਾਬ ਦੌਰੇ 'ਤੇ ਆਏ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਜਿੰਮੇਵਾਰ ਅਫਸਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਨਰਿੰਦਰ ਮੋਦੀ ਸੁਰੱਖਿਆ ਮਾਮਲੇ ਵਿੱਚ ਜਵਾਬ ਦੇਣ ਲਈ ਪੰਜਾਬ ਸਰਕਾਰ ਨੇ ਰਿਪੋਰਟ ਤਿਆਰ ਕੀਤੀ ਹੈ । ਜਾਣਕਾਰੀ ਅਨੁਸਾਰ ਸਾਬਕਾ DGP ਸਮੇਤ 9 ਅਧਿਕਾਰੀਆਂ 'ਤੇ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਹੋਈ ਕੁਤਾਹੀ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ । 5 ਜਨਵਰੀ 2022 ਨੂੰ ਪੰਜਾਬ ਦੇ ਫਿਰੋਜ਼ਪੁਰ 'ਚ ਹੋਣ ਵਾਲੀ ਰੈਲੀ ਵਿੱਚ PM ਮੋਦੀ ਸ਼ਾਮਲ ਹੋਣ ਲਈ ਆਏ ਸੀ ਪਰ PM ਮੋਦੀ ਫਿਰੋਜ਼ਪੁਰ- ਮੋਗਾ ਰੋਡ 'ਤੇ ਫਲਾਈਓਵਰ ਤੇ ਰੁਕ ਗਏ। ਜਿਸ ਕਾਰਨ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਨੂੰ ਜਾਮ ਕਰ ਦਿੱਤਾ ਗਿਆ ਸੀ ।