by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਪ੍ਰਵਾਸੀ ਵਿਅਕਤੀ ਨੂੰ ਜੋੜਾ ਘਰ ਕੋਲ ਸੇਵਾਦਾਰਾਂ ਵਲੋਂ ਤੰਬਾਕੂ ਸਮੇਤ ਕਾਬੂ ਕੀਤਾ ਗਿਆ। ਜਿਸ ਤੋਂ ਬਾਅਦ ਕਾਫੀ ਸਮੇ ਤੱਕ ਹੰਗਾਮਾ ਹੋਇਆ । ਦੱਸ ਦਈਏ ਕਿ ਦੇਸ਼ ਭਰ 'ਚੋ ਲੋਕ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਜਿਸ ਕਰਕੇ SGPC ਵਲੋਂ ਥਾਂ- ਥਾਂ 'ਤੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੋਈ ਵਿਅਕਤੀ ਸਿਗਰੇਟ ਜਾ ਤੰਬਾਕੂ ਵਰਗੀਆਂ ਚੀਜ਼ਾਂ ਅੰਦਰ ਨਾ ਲੈ ਕੇ ਜਾ ਸਕੇ । ਇਸ ਦੌਰਾਨ ਸੇਵਾਦਾਰਾਂ ਵਲੋਂ ਉਸ ਪ੍ਰਵਾਸੀ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋ ਤੰਬਾਕੂ ਬਰਾਮਦ ਹੋਇਆ । ਜਿਸ ਤੋਂ ਬਾਅਦ ਉਸ ਵਿਅਕਤੀ ਨੂੰ ਸੇਵਾਦਾਰਾਂ ਨੇ ਦਰਬਾਰ ਸਾਹਿਬ ਤੋਂ ਬਾਹਰ ਕੱਢ ਦਿੱਤਾ । ਉਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।