by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁਝ ਮਹੀਨੇ ਪਹਿਲਾਂ ਹੀ ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਇਨ੍ਹਾਂ 'ਚੋ ਇੱਕ ਖਾਲਿਸਤਾਨੀ ਸਮਰਥਕ ਪ੍ਰਧਾਨ ਮੰਤਰੀ ਬਾਜੇਕੇ ਵਲੋਂ ਹਾਈ ਕੋਰਟ ਦਾ ਰੁੱਖ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਬਾਜੇਕੇ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ । ਦੱਸਣਯੋਗ ਹੈ ਕਿ ਜਦੋ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਸੀ। ਉਸ ਸਮੇ ਪ੍ਰਧਾਨ ਮੰਤਰੀ ਬਾਜੇਕੇ ਲਗਾਤਾਰ ਸੋਸ਼ਲ ਮੀਡੀਆ 'ਤੇ ਗਰਮਖਿਆਲੀ ਬਿਆਨ ਦੇ ਰਿਹਾ ਸੀ । ਜਿਸ ਤੋਂ ਬਾਅਦ ਪੁਲਿਸ ਨੇ ਉਸ 'ਤੇ NSA ਲੈ ਕੇ ਉਸ ਨੂੰ ਆਸਾਮ ਜੇਲ੍ਹ ਭੇਜ ਦਿੱਤਾ ਸੀ ।