by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਚਾਨਕ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਵਿਧਾਇਕਾ ਨਰਿੰਦਰ ਕੌਰ ਨੂੰ ਨਿੱਜੀ ਹਸਪਤਾਲ 'ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ । ਇਸ ਦੀ ਜਾਣਕਾਰੀ ਵਿਧਾਇਕਾ ਦੀ ਟੀਮ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਇਨਫੈਕਸ਼ਨ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ । ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਕਿਹਾ: ਵਿਧਾਇਕਾ ਨਰਿੰਦਰ ਕੌਰ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਹ ਅਗਲੇ ਕੁਝ ਦਿਨਾਂ ਤੱਕ ਕਿਸੇ ਵੀ ਪਰਿਵਾਰਕ ਮੈਬਰ ਹਲਕੇ ਦੇ ਪ੍ਰੋਗਰਾਮ 'ਚ ਸ਼ਾਮਲ ਨਹੀ ਹੋ ਪਾਉਣਗੇ।