ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦੱਸਿਆ ਜਾ ਰਿਹਾ ਅੰਮ੍ਰਿਤਸਰ ਵਿਖੇ ਪੁਲਿਸ ਦੇ ਨਵੇਂ ਅਧਿਕਾਰੀਆਂ ਵਲੋਂ ਜੰਮੂ ਸਮੇਤ ਪੰਜਾਬ ਦੇ 6 ਜਿਲ੍ਹਿਆਂ ਦੇ 10 ਵਿਅਕਤੀਆਂ ਕੋਲੋਂ ਅਸਲਾ ਲਾਇਸੈਂਸਾਂ ਬਾਰੇ ਜਾਣਕਾਰੀ ਮੰਗੀ ਸੀ। ਇਸ ਮਾਮਲੇ ਨੂੰ ਲੈ ਕੇ ਸਾਰੇ ਵਿਅਕਤੀਆਂ ਨੂੰ ਨੋਟਿਸ ਭੇਜਿਆ ਗਿਆ। ਪੁਲਿਸ ਵਲੋਂ ਅਸਲਾ ਲਾਇਸੈਂਸ ਤੋਂ ਇਲਾਵਾ ਹਥਿਆਰਬੰਦ ਸ਼ੱਕੀ ਵਿਅਕਤੀਆਂ ਖ਼ਿਲਾਫ਼ ਪੁਰਾਣੇ ਮਾਮਲਿਆਂ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ । ਦੱਸ ਦਈਏ ਕਿ ਪਿਛਲੇ ਦਿਨੀਂ ਇੱਕ ਲਾਇਸੈਂਸ ਨੂੰ ਰੱਦ ਕਰ ਦਿੱਤਾ ਗਿਆ ਸੀ ਪਰ ਹਥਿਆਰ ਜ਼ਬਤ ਨਹੀ ਕੀਤੇ ਗਏ ਸਨ ।
ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨਾਜਾਇਜ਼ ਹਥਿਆਰ ਲੈ ਕੇ ਚਲ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ 10 ਤੋਂ ਵੱਧ ਸਮਰਥਕਾਂ ਦੇ ਲਾਇਸੈਂਸ ਦੀ ਜਾਂਚ ਦਾ ਕੰਮ ਪੁਲਿਸ ਵਲੋਂ ਕੀਤਾ ਜਾ ਰਿਹਾ । ਜਿਨ੍ਹਾਂ ਦੇ ਲਾਇਸੈਂਸ ਪਿਛਲੇ ਦਿਨੀਂ ਰੱਦ ਕੀਤੇ ਗਏ ਜਦਕਿ ਬਾਕੀਆਂ ਦੀ ਜਾਂਚ ਹਾਲੇ ਚੱਲ ਰਹੀ ਹੈ ।ਜਾਣਕਾਰੀ ਅਨੁਸਾਰ ਪੁਲਿਸ ਦੇ ਉੱਚ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ ਕਰ ਰਹੇ ਹਨ ਤਾਂ ਜੋ ਸਬੂਤ ਇਕੱਠੇ ਹੋਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾ ਸਕੇ ।ਜ਼ਿਕਰਯੋਗ ਹੈ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਅਜਨਾਲਾ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ।