ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯਮਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿੱਤੀ ਸਹਾਇਤਾ ਵੰਡਣ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਅਧਿਕਾਰੀਆਂ ਅਨੁਸਾਰ ਭੱਜ -ਦੌੜ ਕਾਰਨ 85 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਗ੍ਰਹਿ ਮੰਤਰਾਲੇ ਅਨੁਸਾਰ ਸਨਾ ਦੇ ਕੇਂਦਰ ਵਿੱਚ ਪੁਰਾਣੇ ਸ਼ਹਿਰ ਵਿੱਚ ਭੱਜ -ਦੌੜ ਉਦੋਂ ਹੋਈ ਜਦੋ ਗਰੀਬ ਲੋਕ ਵਪਾਰੀਆਂ ਵਲੋਂ ਆਯੋਜਿਤ ਵਿੱਤੀ ਸਹਾਇਤਾ ਸਮਾਗਮ 'ਚ ਇਕੱਠੇ ਹੋਏ ਸਨ । ਜਖ਼ਮੀਆਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਸਿਹਤ ਅਧਿਕਾਰੀ ਨੇ ਕਿਹਾ ਮਰਨ ਵਾਲਿਆਂ ਦੀ ਗਿਣਤੀ ਵੱਧ ਵੀ ਸਕਦੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ 'ਤੇ ਪੱਤਰਕਾਰਾਂ ਸਮੇਤ ਲੋਕਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ।ਫਿਲਹਾਲ ਭੀੜ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕਾਂ ਨੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਾਫੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ।