ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਇਕ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਪੁੱਤ ਦੇ ਸਾਹਮਣੇ ਉਸ ਦੀ ਮਾਂ ਨਾਲ ਛੇੜਛਾੜ ਕਰਨ ਤੋਂ ਬਾਅਦ ਉਸ ਨੂੰ ਚਲਦੀ ਟਰੇਨ ਤੋਂ ਧੱਕਾ ਦੇ ਦਿੱਤਾ ਗਿਆ। ਜਿਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਸਮੇ ਉਸ ਦੇ ਨਾਲ ਉਸ ਦਾ 9 ਸਾਲ ਦਾ ਪੁੱਤ ਵੀ ਸੀ। ਛੇੜਛਾੜ ਦਾ ਵਿਰੋਧ ਕਰਨ 'ਤੇ ਉਸ ਔਰਤ ਨੂੰ ਟਰੇਨ ਤੋਂ ਧੱਕਾ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਟੋਹਾਣਾ ਰੇਲਵੇ ਸਟੇਸ਼ਨ ਦੇ ਨੇੜੇ ਝਾੜੀਆਂ ਵਿੱਚ ਇਕ ਔਰਤ ਦੀ ਲਾਸ਼ ਮਿਲੀ ਹੈ। ਜਿਸ ਦੇ ਸੱਟਾਂ ਵੀ ਲੱਗਿਆ ਹੋਇਆ ਹਨ ।
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਮਨਦੀਪ ਕੌਰ ਵਾਸੀ ਤੁਰ ਨਗਰ ਦੇ ਰੂਪ ਵਿੱਚ ਹੋਈ ਹੈ, ਜੋ ਕਿ ਪੇਕੇ ਘਰ ਤੋਂ ਆਪਣੇ ਸਹੁਰੇ ਘਰ ਜਾ ਰਹੀ ਸੀ। ਮ੍ਰਿਤਕ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਮਨਦੀਪ ਕੌਰ ਆਪਣੇ 9 ਸਾਲ ਦੇ ਬੇਟੇ ਨਾਲ ਪੇਕੇ ਘਰ ਤੋਂ ਸਹੁਰੇ ਘਰ ਆ ਰਹੀ ਸੀ। ਜਦੋ ਮੈ ਰੇਲਵੇ ਸਟੇਸ਼ਨ ਆਪਣੀ ਪਤਨੀ ਤੇ ਬੱਚੇ ਨੂੰ ਲੈਣ ਪਹੁੰਚਿਆ ਤਾਂ ਮੈਨੂੰ ਇਸ ਸਾਰੀ ਘਟਨਾ ਦਾ ਪਤਾ ਲੱਗਾ ਸੀ । ਫਿਲਹਾਲ ਪੁਲਿਸ ਨੇ ਦੋਸ਼ੀ ਦੀ ਪਛਾਣ ਕਰ ਲਈ ਹੈ, ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।