by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 1988 ਦਾ ਹੈ 'ਤੇ ਪੀੜਤ ਪਰਿਵਾਰ ਦੀ ਰੀਵਿਊ ਪਟੀਸ਼ਨ 'ਤੇ ਅਦਾਲਤ ਵੱਲੋਂ ਉਕਤ ਫ਼ੈਸਲਾ ਸੁਣਾਇਆ ਗਿਆ ਹੈ।
ਦੱਸਣਯੋਗ ਹੈ ਕਿ 34 ਸਾਲ ਪਹਿਲਾਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ ਸੀ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ।