by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਜੇਲ੍ਹ 'ਚ ਰੋਡਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਵੱਡਾ ਝਟਕਾ ਮਿਲਿਆ ਹੈ। ਦੱਸਿਆ ਜਾ ਰਿਹਾ ਪੰਜਾਬ ਸਰਕਾਰ ਵਲੋਂ ਸਿੱਧੂ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਗਿਆ ਹੈ। ਨਵਜੋਤ ਸਿੱਧੂ ਦੇ ਘਰ 'ਚ 4 ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਪਰ ਬੀਤੀ ਰਾਤ ਕੁਝ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਬੁਲਾ ਲਿਆ ਗਿਆ। SSP ਵਰੁਣ ਸ਼ਰਮਾ ਨੇ ਕਿਹਾ ਕਿ ਸਿੱਧੂ ਦੇ ਘਰ ਬਾਹਰ 5 ਜਵਾਨ ਤਾਇਨਾਤ ਸਨ। ਜਿਨ੍ਹਾਂ 'ਚੋ 2 ਜਵਾਨਾਂ ਨੂੰ ਅਹਿਮ ਡਿਊਟੀ ਕਰਕੇ ਵਾਪਸ ਬੁਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ 26 ਜਨਵਰੀ ਨੂੰ ਰਿਹਾਅ ਹੋਣ ਵਾਲਿਆਂ ਕੈਦੀਆਂ ਦੀ ਸੂਚੀ 'ਚ ਸ਼ਾਮਲ ਸੀ ਪਰ ਸੂਬਾ ਸਰਕਾਰ ਵਲੋਂ ਕਿਸੇ ਵੀ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ ।